ਗੁਰੂ ਘਰ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, CCTV ਆਈ ਸਾਹਮਣੇ; ਜਾਣੋ ਕਿਸ ਗਰੁੱਪ ਨੇ ਚੁੱਕੀ ਜ਼ਿੰਮੇਵਾਰੀ - AMRITSAR FIRING CASE UPDATE

 ਥਾਣਾ ਮਹਿਤਾ ਦੇ ਅਧੀਨ ਆਉਂਦੇ ਪਿੰਡ ਚੰਨਣਕੇ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੜ੍ਹੋ ਖ਼ਬਰ...




ਅੰਮ੍ਰਿਤਸਰ: ਥਾਣਾ ਮਹਿਤਾ ਦੇ ਅਧੀਨ ਆਉਂਦੇ ਪਿੰਡ ਚੰਨਣਕੇ ਵਿਖੇ ਬੀਤੀ ਦੇਰ ਸ਼ਾਮ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਮ੍ਰਿਤਕ ਦਾ ਨਾਂ ਜੁਗਰਾਜ ਸਿੰਘ ਹੈ ਤੇ ਉਹ ਪਿੰਡ ਚੰਨਣਕੇ ਦਾ ਰਹਿਣ ਵਾਲਾ ਹੈ। ਮ੍ਰਿਤਕ ਖੇਤੀਬਾੜੀ ਦਾ ਕੰਮ ਕਰਦਾ ਸੀ ਤੇ ਉਸ ਦੀ ਉਮਰ 28 ਸਾਲ ਦੇ ਕਰੀਬ ਹੈ।

ਦਿਨ ਦਿਹਾੜੇ ਨੌਜਵਾਨ ਦਾ ਕੀਤਾ ਕਤਲ


ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੱਲ੍ਹ ਉਹ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਕੇ ਬਾਹਰ ਨਿਕਲਿਆ ਸੀ ਤੇ ਮੋਟਰਸਾਈਕਲ 'ਤੇ ਕੁਝ ਅਣਪਛਾਤੇ ਨੌਜਵਾਨ ਆਏ। ਜਿਨ੍ਹਾਂ ਨੇ ਪਹਿਲਾਂ ਉਸ ਨਾਲ ਹੱਥ ਮਿਲਾਇਆ ਤੇ ਬਾਅਦ ਵਿੱਚ ਉਸ ਨੂੰ ਗੋਲੀਆਂ ਮਾਰ ਦਿੱਤੀਆਂ 'ਤੇ ਮੌਕੇ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।


ਮ੍ਰਿਤਕ ਦੀ ਨਹੀਂ ਸੀ ਕਿਸੇ ਨਾਲ ਦੁਸ਼ਮਣੀ: ਪਰਿਵਾਰ


ਉੱਥੇ ਹੀ ਉਨ੍ਹਾਂ ਕਿਹਾ ਕਿ ਅਸੀਂ ਉਸ ਨੂੰ ਹਸਪਤਾਲ ਵਿੱਚ ਲੈ ਕੇ ਗਏ ਤੇ ਜਿੱਥੇ ਉਸ ਨੇ ਦਮ ਤੋੜ ਦਿੱਤਾ। ਉਥੇ ਹੀ ਮੌਕੇ 'ਤੇ ਪੁਲਿਸ ਅਧਿਕਾਰੀ ਪੁੱਜੇ ਸੀ, ਜਿਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਦਾ ਕਹਿਣਾ ਕਿ ਮ੍ਰਿਤਕ ਯੁਗਰਾਜ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਲੜਕੇ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ, ਇਹ 'ਤੇ ਹੁਣ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਆਖਿਰ ਕਤਲ ਦਾ ਕੀ ਕਾਰਨ ਸੀ।


ਪੁਲਿਸ ਕਰ ਰਹੀ ਮਾਮਲੇ ਦੀ ਜਾਂਚ


ਇਸ ਮੌਕੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੱਲ ਦੇਰ ਸ਼ਾਮ ਪਿੰਡ ਚੰਨਣਕੇ ਵਿਖੇ ਇੱਕ ਜੁਗਰਾਜ ਸਿੰਘ ਨਾਂ ਦੇ ਨੌਜਵਾਨ ਨੂੰ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਜਿਸ ਦੇ ਚੱਲਦੇ ਅੱਜ ਉਸ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਕਰਵਾਉਣ ਦੇ ਲਈ ਲੈ ਕੇ ਆਏ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।


ਇਸ ਗਰੁੱਪ ਨੇ ਲਈ ਕਤਲ ਦੀ ਜ਼ਿੰਮੇਵਾਰੀ


ਉੱਥੇ ਹੀ ਦੱਸ ਦਈਏ ਕਿ ਜੁਗਰਾਜ ਸਿੰਘ ਦੇ ਕਤਲ ਨੂੰ ਲੈਕੇ ਗੋਪੀ ਘਨਸ਼ਾਮਪੁਰੀਆ ਗਰੁੱਪ ਵੱਲੋਂ ਪੋਸਟ ਵਾਇਰਲ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਇਸ ਕਤਲ ਦੀ ਜਿੰਮੇਵਾਰੀ ਲਈ ਹੈ। ਦੱਸ ਦਈਏ ਕਿ ਉਨ੍ਹਾਂ ਪੋਸਟ 'ਚ ਕਿਹਾ ਕਿ ਜੁਗਰਾਜ ਸਿੰਘ ਦੇ ਕਤਲ ਦੀ ਜਿੰਮੇਵਾਰੀ ਮੈਂ ਡੋਨੀ ਬੱਲ, ਮੁਹੱਬਤ ਰੰਧਾਵਾ ਤੇ ਕੌਸ਼ਲ ਚੌਧਰੀ ਲੈਂਦੇ ਹਾਂ। ਉਨ੍ਹਾਂ ਕਿਹਾ ਕਿ ਜੱਗੂ ਦੇ ਕਹਿਣ 'ਤੇ ਸਾਡੇ ਭਰਾ ਗੋਰੇ ਬਰਾੜ ਦੇ ਕਤਲ ਦੇ ਵਿੱਚ ਇਸ ਨੇ ਰੇਕੀ ਕਰਵਾਈ ਸੀ ਤੇ ਜੱਗੂ ਦੇ ਕਹਿਣ 'ਤੇ ਸਾਡੇ ਭਰਾਵਾਂ ਦੇ ਖਿਲਾਫ਼ ਪ੍ਰਧਾਨਗੀ ਕਰਵਾਈ। ਬਾਕੀ ਜੋ ਲੀਰਾਂ ਪਿੱਛੇ ਰਹਿ ਕੇ ਭੋਂਕਦੀਆਂ ਹਨ ਉਹ ਵੀ ਤਿਆਰ ਰਹਿਣ। ਸਾਡਾ ਧਿਆਨ ਸਾਰਿਆਂ ਵੱਲ ਹੈ। ਹਾਲਾਂਕਿ ਈਟੀਵੀ ਭਾਰਤ ਇਸ ਵਾਇਰਲ ਹੋਈ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।


Post a Comment

Previous Post Next Post