ਸਿੰਗਾ ਦੀ ਨਵੀਂ ਪੰਜਾਬੀ ਫਿਲਮ ਦਾ ਪਹਿਲਾਂ ਲੁੱਕ ਰਿਲੀਜ਼ ਕੀਤਾ ਗਿਆ ਹੈ।
ਚੰਡੀਗੜ੍ਹ: ਪੰਜਾਬੀ ਸਿਨੇਮਾ ਲਈ ਬਣੀਆਂ ਅਤੇ ਅਗਾਮੀ ਦਿਨੀਂ ਸਾਹਮਣੇ ਆਉਣ ਵਾਲੀਆਂ ਬਹੁ-ਚਰਚਿਤ ਫਿਲਮਾਂ 'ਚ ਅਪਣਾ ਸ਼ੁਮਾਰ ਕਰਵਾਉਣ ਵਿੱਚ ਸਫ਼ਲ ਰਹੀ 'ਪੰਜਾਬੀ ਆ ਗਏ ਓਏ', ਜੋ ਰਿਲੀਜ਼ ਲਈ ਤਿਆਰ ਹੈ, ਜਿਸ ਦਾ ਪਹਿਲਾਂ ਲੁੱਕ ਅੱਜ ਜਾਰੀ ਕਰ ਦਿੱਤਾ ਗਿਆ ਹੈ।
'ਅਦਿੱਤਯਸ ਗਰੁੱਪ' ਦੇ ਬੈਨਰ ਹੇਠ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦਾ ਨਿਰਮਾਣ ਹਰਮਨਦੀਪ ਸੂਦ ਦੁਆਰਾ ਕੀਤਾ ਗਿਆ ਹੈ, ਜਦਕਿ ਲੇਖਣ ਅਤੇ ਨਿਰਦੇਸ਼ਨ ਕਮਾਂਡ ਅਦਿੱਤਯ ਸੂਦ ਵੱਲੋਂ ਸੰਭਾਲੀ ਗਈ ਹੈ, ਜੋ ਇਸ ਤੋਂ ਪਹਿਲਾਂ ਵੀ ਕਈ ਵੱਡੀਆਂ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।
ਬਿੱਗ ਸੈੱਟਅੱਪ ਅਤੇ ਵਿਸ਼ਾਲ ਕੈਨਵਸ ਅਧੀਨ ਬਣਾਈ ਗਈ ਇਸ ਫਿਲਮ ਵਿੱਚ ਸਿੰਗਾ, ਪ੍ਰਿੰਸ ਕੰਵਲਜੀਤ ਸਿੰਘ ਅਤੇ ਟਵਿੰਕਲ ਅਰੋੜਾ ਵੱਲੋਂ ਲੀਡਿੰਗ ਭੂਮਿਕਾਵਾਂ ਅਦਾ ਕੀਤੀਆਂ ਗਈਆਂ ਹਨ, ਜਿੰਨ੍ਹਾਂ ਤੋਂ ਇਲਾਵਾ ਹੋਰ ਕਈ ਨਾਮਵਰ ਕਲਾਕਾਰ ਵੀ ਮਹੱਤਵਪੂਰਨ ਕਿਰਦਾਰਾਂ ਵਿੱਚ ਹਨ।
ਮੋਹਾਲੀ ਦੇ ਵੱਖ-ਵੱਖ ਹਿੱਸਿਆ ਤੋਂ ਇਲਾਵਾ ਖਰੜ੍ਹ-ਬਨੂੜ ਆਦਿ ਇਲਾਕਿਆਂ ਵਿਖੇ ਫਿਲਮਾਈ ਗਈ ਇਸ ਫਿਲਮ ਦੇ ਰਚਨਾਤਮਕ ਨਿਰਦੇਸ਼ਕ ਓਜਾਇਤ ਸੂਦ, ਡੀਓਪੀ ਅਸ਼ਪਾਕ ਸ਼ੇਖ, ਸੰਪਾਦਕ ਰੋਹਿਤ ਧੀਮਾਨ, ਕਾਰਜਕਾਰੀ ਨਿਰਮਾਤਾ ਸ਼ੁਭਮ ਚੰਦਰਚੂੜ, ਐਸੋਸੀਏਟ ਨਿਰਦੇਸ਼ਕ ਮੁਕੇਸ਼ ਵੋਹਰਾ, ਸੁਖਬੀਰ ਸਿੰਘ, ਐਕਸ਼ਨ ਡਾਇਰੈਕਟਰ ਮੋਨੂੰ ਕੰਬੋਜ਼, ਕਲਾ ਨਿਰਦੇਸ਼ਕ ਹਰਜੀਤ (ਬੱਗਾ ਆਰਟਸ ), ਬੈਕਗਰਾਊਂਡ ਸਕੋਰਰ ਕਵਿਨ ਰਾਏ, ਕਾਸਟਿਊਮ ਡਿਜ਼ਾਈਨਰ ਰਜਤ ਮਨਚੰਦਾ ਅਤੇ ਮਿਊਜ਼ਿਕ ਡਾਇਰੈਕਟਰ ਗੁਰਮੀਤ ਸਿੰਘ, ਕਵਿਨ ਰਾਏ ਅਤੇ ਕਰਾਊਨੀ ਹਨ।
ਨਿਰਮਾਣ ਪੜ੍ਹਾਅ ਤੋਂ ਚਰਚਾ ਦਾ ਕੇਂਦਰ ਬਣੀ ਆ ਰਹੀ ਇਸ ਫਿਲਮ ਦਾ ਖਾਸ ਆਕਰਸ਼ਨ ਹੋਣਗੇ ਗਾਇਕ ਸਿੰਗਾ, ਜੋ ਕਾਫ਼ੀ ਲੰਮੇਂ ਵਕਫ਼ੇ ਬਾਅਦ ਬਤੌਰ ਅਦਾਕਾਰ ਅਪਣੀ ਇੱਕ ਹੋਰ ਪ੍ਰਭਾਵੀ ਪਾਰੀ ਦਾ ਅਗਾਜ਼ ਕਰਨ ਜਾ ਰਹੇ ਹਨ, ਜਿੰਨ੍ਹਾਂ ਦੀ ਪ੍ਰਿੰਸ ਕੰਵਲਜੀਤ ਸਿੰਘ ਨਾਲ ਇਹ ਅਜਿਹੀ ਫਿਲਮ ਹੈ, ਜਿਸ ਵਿੱਚ ਇਹ ਦੋਨੋਂ ਪਹਿਲੀ ਵਾਰ ਇਕੱਠਿਆਂ ਸਕ੍ਰੀਨ ਸਪੇਸ ਸ਼ੇਅਰ ਕਰਨ ਜਾ ਰਹੇ ਹਨ।
#PunjabiAaGayeOye #Singga #NewPunjabiMovie #Pollywood #FirstLook #UpcomingMovie #PunjabiCinema #ਪੰਜਾਬੀਆਗਏਓਏ #ਸਿੰਗਾ |